ਪੰਜਾਬ ਸੂਬੇ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਦੀਵਾਨਾ ਦੇ ਨੌਜਵਾਨਾਂ ਵੱਲੋਂ ਅਨੋਖੀ ਪਹਿਲ ਕੀਤੀ ਗਈ ਹੈ। ਇਸ ਪਿੰਡ ਦੇ ਨੌਜਵਾਨਾਂ ਵੱਲੋਂ, ਲੋਕਾਂ ਵਿੱਚ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਲਈ ਪਿੰਡ ਵਿੱਚ ਕਿਤਾਬਾਂ ਦੀ ਪ੍ਰਭਾਤ ਫੇਰੀ ਕੱਢੀ ਗਈ। ਇਸ ਫੇਰੀ ਵਿੱਚ ਪੰਜਾਬੀ ਦੇ ਪ੍ਰਸਿੱਧ ਲੇਖਕਾਂ ਅਤੇ ਬੁੱਧੀਜੀਵੀਆਂ ਨੇ ਵੀ ਸ਼ਮੂਲੀਅਤ ਕੀਤੀ।
ਇਨ੍ਹਾਂ ਨੌਜਵਾਨਾਂ ਦਾ ਕਹਿਣਾ ਸੀ ਕਿ ਸਮਾਜ ਵਿੱਚ ਵਧਦੀ ਅਗਿਆਨਤਾ ਕਰਕੇ ਉਨ੍ਹਾਂ ਦੇ ਦਿਮਾਗ਼ ਵਿੱਚ ਇਹ ਖਿਆਲ ਆਇਆ ਕਿ ਲੋਕਾਂ ਨੂੰ ਸਾਹਿਤ ਨਾਲ ਜੋੜਨ ਲਈ ਦਿਲਚਸਪ ਤਰੀਕਾ ਅਪਣਾਇਆ ਜਾਵੇ ਤਾਂ ਜੋ ਉਹ ਕਿਤਾਬਾਂ ਨਾਲ ਜੁੜ ਕੇ ਵੱਧ ਤੋਂ ਵੱਧ ਗਿਆਨ ਹਾਸਲ ਕਰ ਸਕਣ। ਇਸ ਪਿੰਡ ਵਿੱਚ ਇਨ੍ਹਾਂ ਨੌਜਵਾਨਾਂ ਵੱਲੋਂ ਇੱਕ ਸ਼ਾਨਦਾਰ ਲਾਇਬ੍ਰੇਰੀ ਵੀ ਤਿਆਰ ਕੀਤੀ ਗਈ ਹੈ।
ਇਸ ਤੋਂ ਇਲਾਵਾ ਪਿੰਡ ਵਿੱਚ ਪੰਚਾਇਤ ਦੇ ਸਹਿਯੋਗ ਨਾਲ ਸ਼ਾਨਦਾਰ ਖੇਡ ਸਟੇਡੀਅਮ ਅਤੇ ਕੋਚ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਪਿੰਡ ਵਿੱਚ ਕਿਤਾਬਾਂ ਨਾਲ ਪਿੰਡ ਵਾਸੀਆਂ ਨੂੰ ਜੋੜਨ ਲਈ ਇਸਤੋਂ ਪਹਿਲਾਂ 24 ਘੰਟੇ ਖੁੱਲੀਆਂ ਰਹਿਣ ਵਾਲੀਆਂ ਮਿੰਨੀ ਲਾਇਬ੍ਰੇਰੀਆਂ ਵੀ ਖੋਲੀਆਂ ਗਈਆਂ ਸਨ:-
ਧੰਨ ਨੇ ਇਸ ਪਿੰਡ ਦੇ ਬੱਚੇ ਜਿੰਨਾਂ ਦੇ ਹਿੱਸੇ ਇਹ ਸੰਕਲਪ ਆਇਆ
More from MotivationalMore posts in Motivational »
Be First to Comment