ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਰਾਏਕੋਟ ਦੀ ਰਹਿਣ ਵਾਲੇ ਬੀਬੀ ਰਵੀ ਦੇਵਗਨ ਦੀ ਜ਼ਿੰਦਗੀ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਬੀਬੀ ਰਵੀ ਦੇਵਗਨ ਰਾਏਕੋਟ ਵਿਖੇ ਇੱਕ ਬਿਰਧ ਆਸ਼ਰਮ ਚਲਾਉਂਦੇ ਹਨ। ਦਰਅਸਲ ਉਨ੍ਹਾਂ ਦੇ ਪਿਤਾ ਵੱਲੋਂ ਦੋ ਦਹਾਕੇ ਪਹਿਲਾਂ ਇਹ ਆਸ਼ਰਮ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੇ ਪਿਤਾ ਕਿਸੇ ਬਿਮਾਰੀ ਕਾਰਨ ਇਸ ਦੁਨੀਆ ਤੋਂ ਚੱਲ ਵਸੇ ਪਰ ਉਨ੍ਹਾਂ ਆਪਣੇ ਦਿਹਾਂਤ ਤੋਂ ਪਹਿਲਾਂ ਬੀਬੀ ਦੇਵਗਨ ਤੋਂ ਇਹ ਵਾਅਦਾ ਲਿਆ ਕਿ ਉਹ ਹਰ ਹਾਲ ਵਿੱਚ ਆਸ਼ਰਮ ਦੇ ਬਜ਼ੁਰਗਾਂ ਦੀ ਸੇਵਾ ਜਾਰੀ ਰੱਖਣਗੇ।
ਰਵੀ ਦੇਵਗਨ ਨੇ ਆਪਣੇ ਪਿਤਾ ਨਾਲ ਕੀਤਾ ਵਾਅਦਾ ਪੂਰਾ ਕੀਤਾ। ਸ਼ੁਰੂ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਵੀ ਆਈਆਂ ਪਰ ਉਹ ਹਰ ਮੁਸ਼ਕਲ ਨੂੰ ਚੁਣੌਤੀ ਸਮਝ ਕੇ ਹੱਲ ਕਰਦੇ ਗਏ। ਔਰਤ ਹੋਣ ਕਰਕੇ ਵੀ ਉਨ੍ਹਾਂ ਨੂੰ ਸਮਾਜਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।
ਬੀਬੀ ਰਵੀ ਦੇਵਗਨ ਨੇ ਵਿਆਹ ਨਾ ਕਰਵਾਉਣ ਦਾ ਫ਼ੈਸਲਾ ਲਿਆ ਤਾਂ ਜੋ ਉਹ ਆਪਣਾ ਸਾਰਾ ਸਮਾਂ ਇਸ ਆਸ਼ਰਮ ਨੂੰ ਦੇ ਸਕਣ।ਹੇਠਲੀ ਵੀਡੀਓ ਵਿੱਚ ਉਨ੍ਹਾਂ ਦੀ ਜ਼ਿੰਦਗੀ ਅਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਬਾਰੇ ਗੱਲਬਾਤ ਕੀਤੀ ਗਈ ਹੈ।
ਬੇਸਹਾਰਾ ਬਜ਼ੁਰਗਾਂ ਨੂੰ ਜ਼ਿੰਦਗੀ ਸਮਰਪਿਤ ਕਰਨ ਵਾਲੀ ਔਰਤ
More from MotivationalMore posts in Motivational »
Be First to Comment